ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਫੈਸਲਾ ਇਤਿਹਾਸਕ- ਆਪ ਆਗੂ - ਵਿਧਾਨ ਸਭਾ ਚੋਣਾਂ
ਸ੍ਰੀ ਫਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ ਫਤਹਿਗੜ੍ਹ ਸਾਹਿਬ ਵਿੱਚ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ ਦੀ ਅਗਵਾਈ ਵਿੱਚ ਇੱਕ ਮੀਟਿੰਗ ਹੋਈ। ਇਸ ਮੌਕੇ ਹਲਕਾ ਇੰਚਾਰਜ ਲਖਵੀਰ ਸਿੰਘ ਰਾਏ 'ਤੇ ਹਲਕੇ ਦੇ ਵਰਕਰਾਂ ਦੇ ਇਲਾਵਾ ਮਹਿਲਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮਹਿਲਾਵਾਂ ਲਈ ਤੀਸਰੀ ਗਾਰੰਟੀ ਦਾ ਐਲਾਨ ਕੀਤਾ ਗਿਆ ਕਿ 18 ਸਾਲ ਤੋਂ ਉਪਰ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲਾ ਇਤਿਹਾਸਕ ਫ਼ੈਸਲਾ ਹੈ ਜੋ ਕਿਸੇ ਸਰਕਾਰ ਵੱਲੋਂ ਔਰਤਾਂ ਦੇ ਹੱਕ ਦੇ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਯੁੱਗ ਵਿੱਚ ਹਰ ਵਿਅਕਤੀ ਲਈ ਆਪਣਾ ਘਰ ਚਲਾਉਣਾ ਔਖਾ ਹੈ, ਅਜਿਹੇ ਵਿੱਚ ਬਚਤ ਤਾਂ ਬਹੁਤ ਦੂਰ ਦੀ ਗੱਲ ਹੈ। ਜਿਸ ਕਾਰਨ ਔਰਤਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।