ਸ੍ਰੀ ਕ੍ਰਿਸ਼ਨ ਕੀਰਤਨ ਕਰਵਾ ਕੇ ਮਨਾਇਆ ਹੋਲੀ ਦਾ ਤਿਉਹਾਰ - pathankot news
ਹੋਲੀ ਦਾ ਤਿਉਹਾਰ ਦੇਸ਼ ਭਰ ਵਿੱਚ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਪਠਾਨਕੋਟ ਵਿੱਚ ਵੀ ਇਸ ਤਿਉਹਾਰ ਨੂੰ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਮਹਿਲਾਵਾਂ ਦੇ ਇੱਕ ਸਮੂਹ ਨੇ ਵੀ ਇਸ ਤਿਉਹਾਰ ਨੂੰ ਵੱਖਰੇ ਅੰਦਾਜ਼ ਵਿੱਚ ਮਨਾਉਂਦੇ ਹੋਏ ਸ੍ਰੀ ਕ੍ਰਿਸ਼ਨ ਕੀਤਰਨ ਦਾ ਆਯੋਜਨ ਕੀਤਾ । ਇਸ ਮੌਕੇ ਇੱਕਤਰ ਹੋਈਆਂ ਮਹਿਲਾਵਾਂ ਨੇ ਇੱਕ ਦੂਜੇ ਨੂੰ ਰੰਗ ਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਦੱਸਿਆ ਕਿ ਹਰ ਸਾਲ ਇਸੇ ਹੀ ਤਰ੍ਹਾਂ ਇਸ ਤਿਉਹਾਰ ਨੂੰ ਉਨ੍ਹਾਂ ਵੱਲੋਂ ਮਨਾਇਆ ਜਾਂਦਾ ਹੈ ।