ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਵਾਲਾ ਨੌਜਵਾਨ ਸਨਮਾਨਿਤ - ਸਿਰਪਾਓ ਪਾ ਕੇ ਸਨਮਾਨਿਤ ਕੀਤਾ
ਫਿਰੋਜ਼ਪੁਰ: ਦਿੱਲੀ ਦੇ ਲਾਲ ਕਿਲ੍ਹੇ (Red Fort) ‘ਤੇ ਝੰਡਾ ਚੜ੍ਹਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦੀ ਚੜ੍ਹਦੀ ਕਲ੍ਹਾ ਦੇ ਲਈ ਫਿਰੋਜ਼ਪੁਰ ਦੇ ਗੁਰਦੁਆਰਾ ਬਾਬਾ ਤਾਰਾ ਸਿੰਘ ਵਿੱਚ ਅਖੰਡ ਪਾਠ ਸਾਹਿਬ ਕਰਵਾਇਆ ਤੇ ਭੋਗ ਪਾਏ ਗਏ। ਇਸ ਮੌਕੇ ਪਿੰਡ ਦੇ ਲੋਕਾਂ ਤੇ ਸਿੱਖ ਜਥੇਬੰਦੀਆਂ ਦੇ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਜੁਗਰਾਜ ਸਿੰਘ ਦੇ ਲਾਲ ਕਿਲ੍ਹੇ ‘ਤੇ ਝੰਡਾ ਚੜ੍ਹਾਉਣ ਨੂੰ ਲੈਕੇ ਉਨ੍ਹਾਂ ਉੱਪਰ ਦਿੱਲੀ ਪੁਲਿਸ (Police) ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੇ ਵਿੱਚ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਸੀ। ਹੁਣ ਉਸਦੀ ਦੀ ਜ਼ਮਾਨਤ ਹੋਣ ਨੂੰ ਲੈਕੇ ਪਿੰਡ ਵਾਸੀਆਂ ਵੱਲੋਂ ਗੁਰੂ ਘਰ ਦੇ ਵਿੱਚ ਅਰਦਾਸ ਕੀਤੀ ਗਈ ਹੈ ਤੇ ਉਨ੍ਹਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਹੈ।