ਨਿਹੰਗਾਂ ਵੱਲੋਂ ਪੁਲਿਸ ਵਾਲੇ ਦਾ ਹੱਥ ਵੱਢਣ ਦੀ ਖ਼ੌਫਨਾਕ ਵੀਡੀਓ - ਏਐੱਸਆਈ ਹਰਜੀਤ ਸਿੰਘ ਦਾ ਹੱਥ ਵੱਢਿਆ
ਪਟਿਆਲਾ: ਸਬਜ਼ੀ ਮੰਡੀ ਵਿੱਚ ਨਿਹੰਗਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਡਿਊਟੀ ਦੇ ਰਹੇ ਪੁਲਿਸ ਵਾਲਿਆਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਏਐੱਸਆਈ ਹਰਜੀਤ ਸਿੰਘ ਦਾ ਹੱਥ ਵੱਢਿਆ ਗਿਆ, ਜਿਸ ਦਾ ਇਲਾਜ ਪੀਜੀਆਈ ਵਿੱਚ ਕੀਤਾ ਜਾ ਰਿਹਾ ਹੈ। ਪੁਲਿਸ ਨੇ ਇਸ ਹਮਲੇ ਵਿੱਚ ਸ਼ਾਮਲ 7 ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ।