ਹੁਸ਼ਿਆਰਪੁਰ: ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ, ਕੁੱਲ ਗਿਣਤੀ 298 - covid-19
ਹੁਸ਼ਿਆਰਪੁਰ: ਸੋਮਵਾਰ ਨੂੰ ਜ਼ਿਲ੍ਹੇ ਵਿੱਚ 27 ਹੋਰ ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਹੁਸ਼ਿਆਰਪੁਰ ਵਿੱਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 298 ਹੋ ਗਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਜਸਬੀਰ ਸਿੰਘ ਨੇ ਦਿੱਤੀ। ਜਸਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚੋਂ 15 ਖੜਕਾਂ ਕੈਂਪ, 2 ਦਸੂਹਾ ਸਬ-ਡਵੀਜ਼ਨ, 2 ਗੜ੍ਹਸ਼ੰਕਰ, 1 ਮੁਕੇਰੀਆਂ, 4 ਹੁਸ਼ਿਆਰਪੁਰ ਸ਼ਹਿਰ ਦੇ ਅਤੇ ਬਾਕੀ ਦੂਜੇ ਬਲਾਕਾਂ ਨਾਲ ਸਬੰਧਤ ਹਨ।