ਵਿਆਹੁਤਾ ਦਾ ਬੇਰਹਿਮੀ ਨਾਲ ਕਤਲ ! - ਵਿਆਹੁਤਾ
ਹੁਸ਼ਿਆਰਪੁਰ: ਜ਼ਿਲ੍ਹੇ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਟਾਹਲੀ ਵਿਖੇ ਇਕ ਵਿਆਹੁਤਾ ਰਜਿੰਦਰ ਕੌਰ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ (Death) ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜ ਸਾਲ ਪਹਿਲਾਂ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਰਜਿੰਦਰ ਕੌਰ ਦਾ ਵਿਆਹ ਪੂਰੇ ਰੀਤੀ ਰਿਵਾਜਾਂ ਅਨੁਸਾਰ ਜਗਮੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਟਾਹਲੀ ਬਲਾਕ ਉੜਮੁੜ ਟਾਂਡਾ ਨਾਲ ਹੋਇਆ ਸੀ। ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਵੱਲੋਂ ਉਸਦਾ ਗਲ ਘੁੱਟ ਕੇ ਮਾਰਿਆ ਗਿਆ ਹੈ। ਪੀੜਤ ਪਰਿਵਾਰ ਦੇ ਵੱਲੋਂ ਰੋਸ ਵਜੋਂ ਸੜਕ ਤੇ ਆ ਕੇ ਧਰਨਾ (Protest) ਲਗਾਇਆ ਹੈ ਅਤੇ ਕਿਹਾ ਕਿ ਜਦੋਂ ਤੱਕ ਮੁਲਜ਼ਮਾਂ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਉਨ੍ਹਾਂ ਸਮਾਂ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
Last Updated : Nov 7, 2021, 10:53 AM IST