ਹੁਸ਼ਿਆਰਪੁਰ: ਵਿਦਿਆਰਥੀਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ - ਡੀਸੀ ਨੂੰ ਦਿੱਤਾ ਮੰਗ ਪੱਤਰ
ਹੁਸ਼ਿਆਰਪੁਰ: ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਸ਼੍ਰੋਮਣੀ ਅਕਾਲੀ ਦਲ ਦੇ ਦੋਆਬਾ ਜ਼ੋਨ ਵੱਲੋਂ ਦਲਿਤ ਵਿਦਿਆਰਥੀਆਂ ਦੇ ਹੱਕਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਗੂਆਂ ਅਤੇ ਵਿਦਿਆਰਥੀਆਂ ਨੇ ਦੱਸਿਆ ਕਿ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਕਾਲਜ ਪ੍ਰਸ਼ਾਸਨ ਵੱਲੋਂ ਰੋਕੀਆਂ ਗਈਆਂ ਨੇ ਅਤੇ ਡਿਗਰੀਆਂ ਦੇਣ ਲਈ ਕਾਲਜ ਵੱਲੋਂ ਫੀਸ ਅਤੇ ਹੋਰਨਾਂ ਖਰਚਿਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੰਦੇ ਕਿਹਾ ਕਿ ਪ੍ਰਸ਼ਾਸਨ ਕਾਲਜ ਮੈਨੇਜਮੈਂਟ ਨਾਲ ਗੱਲਬਾਤ ਕਰ ਕੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਹੱਲ ਕਰਵਾਏ।