ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਨੇ ਕਰਫਿਊ ਦੌਰਾਨ ਢਿੱਲ ਲਈ ਦਿੱਤੇ ਨਵੇਂ ਹੁਕਮ
ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸੀਆਰਪੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਾਲ ਹੀ ਵਿੱਚ ਕਰਫਿਊ ਦੌਰਾਨ ਦਿੱਤੀ ਗਈ ਢਿੱਲ ਦੇ ਹੁਕਮਾਂ ਸਬੰਧੀ ਅੱਜ ਨਵੇਂ ਆਦੇਸ਼ ਜਾਰੀ ਕੀਤੇ ਹਨ। ਜਾਰੀ ਆਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਨਿਰਦੇਸ਼ਾਂ ਮੁਤਾਬਕ ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ ਨੂੰ ਕੰਟੇਨਮੈਂਟ ਜ਼ੋਨ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਲਈ ਜ਼ਿਲ੍ਹੇ ਵਿੱਚ ਦਿੱਤੀ ਗਈ ਛੋਟ ਮੁਹੱਲਾ ਕਮਾਲਪੁਰ ਲਈ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ ਜੇਕਰ ਭਵਿੱਖ ਵਿੱਚ ਵੀ ਕਿਸੇ ਸਥਾਨ ਨੂੰ ਕੰਟੇਨਮੈਂਟ ਜ਼ੋਨ ਵਿੱਚ ਸ਼ਾਮਲ ਕੀਤਾ ਜਾਂਦਾ ਹੈ, ਤਾਂ ਉੱਥੇ ਵੀ ਦਿੱਤੀ ਗਈ ਹਰ ਤਰ੍ਹਾਂ ਦੀ ਛੋਟ ਵਾਪਸ ਲੈ ਲਈ ਜਾਵੇਗੀ। ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੋਵੇਗੀ।