ਹੁਸ਼ਿਆਰਪੁਰ 'ਚ ਮੁਸਲਿਮ ਭਾਈਚਾਰੇ ਨੇ ਫਰਾਂਸ ਦੇ ਰਾਸ਼ਟਰਪਤੀ ਵਿਰੁੱਧ ਕੱਢਿਆ ਰੋਸ ਮਾਰਚ - Hoshiarpur muslim community
ਹੁਸ਼ਿਆਰਪੁਰ: ਅੱਜ ਮੁਸਲਿਮ ਭਾਈਚਾਰੇ ਵੱਲੋਂ ਫਰਾਂਸ ਦੇ ਰਾਸ਼ਟਰਪਤੀ ਵਿਰੁੱਧ ਰੋਸ ਮਾਰਚ ਕੱਢਿਆ ਗਿਆ ਅਤੇ ਉਨ੍ਹਾਂ ਦਾ ਪੁਤਲਾ ਵੀ ਫੂਕਿਆ ਗਿਆ। ਇਹ ਮਾਰਚ ਜਾਮਾ ਮਸਜਿਦ ਤੋਂ ਲੈ ਕੇ ਸਥਾਨਕ ਬੱਸ ਸਟੈਂਡ ਚੌਕ ਤੱਕ ਕੱਢਿਆ ਗਿਆ। ਮੁਸਲਿਮ ਭਾਈਚਾਰੇ ਦੇ ਇਸ ਪ੍ਰਦਰਸ਼ਨ ਵਿੱਚ ਸਿੱਖ ਦਲਿਤ ਅਤੇ ਇਸਾਈ ਭਾਈਚਾਰੇ ਨੇ ਸ਼ਾਮਲ ਹੋ ਕੇ ਮੁਸਲਿਮ ਭਾਈਚਾਰੇ ਨੂੰ ਆਪਣਾ ਸਮੱਰਥਨ ਦਿੱਤਾ। ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਫਰਾਂਸ ਸਰਕਾਰ ਵੱਲੋਂ ਗ਼ਲਤ ਫੋਟੋਆਂ ਤਿਆਰ ਕਰਕੇ ਮੁਸਲਿਮ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਜਿਸ ਨੂੰ ਮੁਸਲਿਮ ਭਾਈਚਾਰਾ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।