ਹੁਸ਼ਿਆਰਪੁਰ ਪੁਲਿਸ ਨੇ ਕਰਫ਼ਿਊ 'ਚ ਸੈਰ ਕਰ ਰਹੇ ਲੋਕਾਂ ਨੂੰ ਕੀਤਾ ਕਾਬੂ - ਪੰਜਾਬ ਕਰਫ਼ਿਊ
ਹੁਸ਼ਿਆਰਪੁਰ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਰਫ਼ਿਊ ਲਗਾਇਆ ਗਿਆ ਹੈ। ਸ਼ਹਿਰ ਵਿੱਚ ਕੁੱਝ ਲੋਕ ਸਵੇਰ ਦੀ ਸੈਰ ਕਰ ਰਹੇ ਸਨ ਤੇ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਇਸ ਸਬੰਧੀ ਐਸਐਚਓ ਹੁਸ਼ਿਆਰਪੁਰ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਸਮਝਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਤੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਗੱਲ ਆਖੀ।