ਹੁਸ਼ਿਆਰਪੁਰ ਪੁਲਿਸ ਨੇ ਕਰਫਿਊ ਦੌਰਾਨ ਸ਼ਰਾਬ ਵੇਚਣ ਵਾਲੇ ਕਰਮਚਾਰੀ ਨੂੰ ਕੀਤਾ ਗ੍ਰਿਫ਼ਤਾਰ - ਹੁਸ਼ਿਆਰਪੁਰ ਪੁਲਿਸ
ਹੁਸ਼ਿਆਰਪੁਰ : ਕਰਫਿਊ ਦੇ ਦੌਰਾਨ ਹੁਸ਼ਿਆਰਪੁਰ ਤੋਂ ਊਨਾ ਰੋਡ 'ਤੇ ਸਥਿਤ ਪਿੰਡ ਬਜਵਾੜਾ ਵਿਖੇ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਉਨ੍ਹਾਂ ਨੂੰ ਇੱਕ ਵਿਅਕਤੀ ਵੱਲੋਂ ਪਿੰਡਾਂ 'ਚ ਸ਼ਰਾਬ ਵੇਚਣ ਦੀ ਸੂਚਨਾ ਮਿਲੀ ਸੀ। ਮੁਲਜ਼ਮ ਕਰਫਿਊ ਦੇ ਦੌਰਾਨ ਚੋਰੀ ਦੀ ਸ਼ਰਾਬ ਵੇਚ ਰਿਹਾ ਸੀ। ਪੁਲਿਸ ਵੱਲੋਂ ਉਕਤ ਵਿਅਕਤੀ ਉੱਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।