ਹੁਸ਼ਿਆਰਪੁਰ ਪੁਲਿਸ ਨੇ ਨਸ਼ਿਆਂ ਪ੍ਰਤੀ ਜਾਗਰੂਕਤਾ ਰੈਲੀ ਕੱਢੀ - ਐਸ.ਪੀ ਰਮਿੰਦਰ ਸਿੰਘ
ਹੁਸ਼ਿਆਰਪੁਰ: ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਹਿਰ 'ਚ ਨਸ਼ਿਆਂ ਪ੍ਰਤੀ ਜਾਗਰੂਕਤਾ ਮੁਹਿੰਮ ਰੈਲੀ ਕੱਢੀ ਗਈ। ਜਿਸ ਵਿੱਚ ਐਸ.ਪੀ ਰਵਿੰਦਰਪਾਲ ਸਿੰਘ ਸੰਧੂ, ਐਸ ਪੀ ਰਮਿੰਦਰ ਸਿੰਘ, ਡੀ.ਐਸ.ਪੀ ਜਗਦੀਸ਼ ਰਾਜ ਅੱਤਰੀ, ਡੀ.ਐਸ.ਪੀ ਮਾਧਵੀ ਸ਼ਰਮਾ ਸਮੇਤ ਵੱਡੀ ਗਿਣਤੀ 'ਚ ਪੁਲਿਸ ਵਿਭਾਗ ਦੇ ਹੋਰ ਵੀ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਇਹ ਰੈਲੀ ਸਥਾਨਕ ਜੇਲ੍ਹ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਚੋਂ ਹੁੰਦੀ ਹੋਈ ਕਮਾਲਪੁਰ ਚੌਕ ਵਿਖੇ ਆ ਕੇ ਸਮਾਪਤ ਹੋਈ।