ਹੁਸ਼ਿਆਰਪੁਰ ਪੁਲਿਸ ਨੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਬਰਾਮਦ ਕੀਤੀ ਸ਼ਰਾਬ - ਪੁਲਿਸ ਨੇ ਛਾਪੇਮਾਰੀ
ਹੁਸ਼ਿਆਰਪੁਰ: ਸਥਾਨਕ ਸ਼ਹਿਰ ਦੇ ਥਾਣਾ ਸਿਟੀ ਦੀ ਪੁਲਿਸ ਨੂੰ ਗੁਪਤ ਸੂਚਨਾਂ ਮਿਲੀ ਸੀ। ਇੱਥੋਂ ਦੇ ਮੁਹੱਲਾ ਰਿਸ਼ੀ ਨਗਰ ਚ ਕੁਝ ਵਿਅਕਤੀ ਨਜਾਇਜ ਸ਼ਰਾਬ ਦਾ ਧੰਦਾ ਕਰਦੇ ਹਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਭਾਰੀ ਮਾਤਰਾ ਚ ਸ਼ਰਾਬ ਬਰਾਮਦ ਕਰਕੇ ਇਕ ਤਸਕਰ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਗੋਬਿੰਦਰ ਕੁਮਾਰ ਨੇ ਦੱਸਿਆ ਕਿ ਮੁਹੱਲਾ ਰਿਸ਼ੀ ਨਗਰ ਦੇ ਰਹਿਣ ਵਾਲੇ ਕੈਸ਼ ਸਿੱਧੂ ਵੱਲੋਂ ਘਰ 'ਚ ਹੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਕੈਸ਼ ਸਿੱਧੂ ਨੂੰ ਜਦੋਂ ਥਾਣੇ ਲਿਆ ਕੇ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਗਈ, ਤਾਂ ਉਸ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਜਿੰਦਰ ਕੁਮਾਰ ਵੱਲੋਂ ਘਰ 'ਚ ਹੀ ਸ਼ਰਾਬ ਵੇਚੀ ਜਾ ਰਹੀ ਹੈ। ਜਿਸ 'ਤੇ ਫਿਰ ਕਾਰਵਾਈ ਕਰਦਿਆਂ ਹੋਇਆ ਪੁਲਿਸ ਨੇ ਛਾਪੇਮਾਰੀ ਕਰਕੇ ਜਿੰਦਰ ਕੁਮਾਰ ਦੇ ਘਰੋਂ 31 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।
Last Updated : Apr 24, 2020, 8:20 PM IST