ਹੁਸ਼ਿਆਰਪੁਰ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
ਨਗਰ ਨਿਗਮ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਪੁਲਿਸ ਵੱਲੋਂ ਸ਼ਹਿਰ ਵਿਚ ਇੱਕ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐੱਸ.ਪੀ.ਐੱਸ. ਸੰਧੂ ਵੱਲੋਂ ਕੀਤੀ ਗਈ। ਸੰਧੂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਐੱਸ.ਐੱਸ.ਪੀ. ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਚੋਣਾਂ ਸ਼ਾਂਤੀਪੁਰਨ ਢੰਗ ਨਾਲ ਕਰਵਾਉਣ ਲਈ ਸ਼ਹਿਰ ’ਚ ਫਲੈਗ ਮਾਰਚ ਕੱਢਿਆ ਗਿਆ।