ਜਬਰ ਜਨਾਹ ਦਾ ਦੋਸ਼ ਲਗਾਉਣ ਵਾਲੀ ਪੀੜਤਾ ਹੋਈ ਲਾਪਤਾ, ਮਾਪਿਆਂ ਨੇ ਪੁਲਿਸ 'ਤੇ ਲਾਏ ਇਲਜ਼ਾਮ - ਨਾਬਾਲਿਗ ਕੁੜੀ ਨਾਲ ਜਬਰ ਜਨਾਹ
ਹੁਸ਼ਿਆਰਪੁਰ ਦੀ ਰਹਿਣ ਵਾਲੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਇੱਕ ਨੌਜਵਾਨ ‘ਤੇ ਜਬਰਜਨਾਹ ਦੇ ਦੋਸ਼ ਲਗਾਉਣ ਵਾਲੀ ਪੀੜਤ ਲੜਕੀ ਲਾਪਤਾ ਹੋ ਗਈ ਹੈ। ਪੀੜਤ ਲੜਕੀ ਦੇ ਮਾਪਿਆਂ ਨੇ ਪ੍ਰੈਸ ਕਲੱਬ ਵਿਖੇ ਥਾਣਾ ਮਾਡਲ ਟਾਊਨ ਦੀ ਪੁਲਿਸ ‘ਤੇ ਢਿੱਲੀ ਕਾਰਵਾਈ ਕਰਨ ਅਤੇ ਥਾਣਾ ਮੁਖੀ ਖਿਲਾਫ ਮੁਲਜ਼ਮਾਂ ਨਾਲ ਮਿਲੀ ਭੁਗਤ ਕਰਕੇ ਕੇਸ ਦਰਜ ਕਰਨ ਦੇ 24 ਦਿਨ ਬਾਅਦ ਵੀ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਇਲਜ਼ਾਮ ਲਗਾਏ ਗਏ ਹਨ।