ਹੁਸ਼ਿਆਰਪੁਰ ਸਬਜ਼ੀ ਮੰਡੀ 'ਚ ਸੋਸ਼ਲ ਡਿਸਟੈਂਸਿੰਗ ਦੀਆਂ ਉੱਡੀਆਂ ਧੱਜੀਆਂ - ਸਬਜ਼ੀ ਮੰਡੀ
ਹੁਸ਼ਿਆਰਪੁਰ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ।ਹੁਸ਼ਿਆਰਪੁਰ ਦੀ ਸਬਜ਼ੀ ਮੰਡੀ ਵਿਚ ਸ਼ਰੇਆਮ ਸੋਸ਼ਲ ਡਿਸਟੈਸਿੰਗ ਦੀਆਂ ਧੱਜੀਆਂ ਉੱਡਾਈਆ ਜਾ ਰਹੀਆ ਹਨ। ਕੋਰੋਨਾ ਤੋਂ ਬਚਣ ਲਈ ਨਾ ਤਾਂ ਲੋਕਾਂ ਨੇ ਮਾਸਕ ਪਹਿਣਿਆਂ ਹੋਇਆ ਹੈ ਅਤੇ ਨਾ ਹੀ ਸੋਸ਼ਲ ਡਿਸਟੈਸਿੰਗ ਦਾ ਧਿਆਨ ਰੱਖਿਆ ਗਿਆ ਹੈ।ਇਸ ਮੌਕੇ ਇਲਾਕਾ ਨਿਵਾਸੀ ਦਾ ਕਹਿਣਾ ਹੈ ਕਿ ਮੰਡੀ ਵਿਚ ਨਾ ਤਾਂ ਪੁਲਿਸ ਚੈਕਿੰਗ ਕਰਨ ਆਉਂਦੀ ਹੈ ਨਾ ਹੀ ਪ੍ਰਸ਼ਾਸਨ ਅਧਿਕਾਰੀ ਚੈੱਕ ਕਰ ਰਿਹਾ ਹੈ।ਕੋਰੋਨਾ ਮਹਾਂਮਾਰੀ ਦੇ ਕੇਸਾਂ ਦੀ ਗਿਣਤੀ ਵਿਚੋ ਦਿਨੋ ਦਿਨ ਵੱਧਦੀ ਜਾ ਰਹੀ ਹੈ।