ਹੁਸ਼ਿਆਰਪੁਰ: ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਵਾਹਨਾਂ ਦੀ ਕੀਤੀ ਗਈ ਚੈਕਿੰਗ - Independence Day
ਹੁਸ਼ਿਆਰਪੁਰ: ਸਥਾਨਕ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਵੱਲੋਂ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਜਾਂਚ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਥਾਣਾ ਸਿਟੀ ਦੇ ਐੱਸਐੱਚਓ ਗੋਵਿੰਦਰ ਕੁਮਾਰ ਬੰਟੀ ਵੱਲੋਂ ਸ਼ਿਮਲਾ ਪਹਾੜੀ ਚੌਕ ਵਿਖੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸਐੱਚਓ ਗੋਵਿੰਦਰ ਕੁਮਾਰ ਬੰਟੀ ਨੇ ਦੱਸਿਆ ਕਿ ਐਸਐਸਪੀ ਦੀਆਂ ਹਦਾਇਤਾਂ 'ਤੇ ਹੀ ਜਾਂਚ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਨੂੰ ਦੇਖਦਿਆਂ ਹੋਇਆ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ।