ਹੁਸ਼ਿਆਰਪੁਰ ਯੂਥ ਕਾਂਗਰਸ ਨੇ 'ਬਾਈਕਾਟ ਚੀਨ' ਦੇ ਨਾਅਰੇ ਲਾ ਕੇ ਕੀਤਾ ਪ੍ਰਦਰਸ਼ਨ
ਹੁਸ਼ਿਆਰਪੁਰ: ਯੂਥ ਕਾਂਗਰਸ ਵੱਲੋਂ ਹੁਸ਼ਿਆਰਪੁਰ ਦੇ ਸੈਸ਼ਨ ਚੌਕ ਵਿੱਚ 'ਬਾਈਕਾਟ ਚੀਨ' ਦੇ ਨਾਅਰੇ ਲਾ ਕੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਯੂਥ ਕਾਂਗਰਸ ਦੇ ਅਹੁਦੇਦਾਰਾਂ ਨੇ ਕਿਹਾ ਕਿ ਭਾਰਤ ਵਿੱਚ ਜਿੰਨੇ ਵੀ ਚੀਨੀ ਮੋਬਾਇਲ ਐਪ ਜਾਂ ਮੋਬਾਇਲ ਚੱਲ ਰਹੇ ਹਨ, ਉਨ੍ਹਾਂ ਨੂੰ ਬੈਨ ਕਰ ਦੇਣਾ ਚਾਹੀਦਾ ਹੈ ਤੇ ਭਾਰਤ ਦੇ ਵਿੱਚ ਹੀ ਇਨ੍ਹਾਂ ਚੀਜ਼ਾਂ ਨੂੰ ਬਣਾ ਕੇ ਵੇਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਲੋਕਾਂ ਨੂੰ ਚੀਨੀ ਵਸਤਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।