ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਿਹਾ ਹਸਪਤਾਲ ਦਾ ਸਟਾਫ - covid- 19
ਜਲੰਧਰ: ਪੂਰੇ ਦੇਸ਼ 'ਚ ਜਿੱਥੇ ਕਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ ਉੱਥੇ ਹੀ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਦੀ ਦੇਖ ਰੇਖ ਲਈ ਵੱਖ-ਵੱਖ ਇੰਤਜ਼ਾਮ ਕੀਤੇ ਜਾ ਰਹੇ ਹਨ। ਪਰ ਜਲੰਧਰ 'ਚ ਇਸ ਦਾ ਕੁਝ ਉਲਟਾ ਹੀ ਰੂਪ ਸਾਹਮਣੇ ਆਇਆ ਹੈ। ਜਲੰਧਰ ਦੇ ਸਿਵਲ ਹਸਪਤਾਲ 'ਚ ਕੋਰੋਨਾ ਦੇ ਮਰੀਜ਼ਾਂ ਦੀ ਦੇਖ ਰੇਖ ਕਰ ਰਹੇ ਸਟਾਫ ਨੇ ਹਸਪਤਾਲ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਹਸਪਤਾਲ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਕੋਈ ਸਹੂਲਤ ਨਹੀਂ ਦਿੱਤੀ ਗਈ ਹੈ।