'ਸਰਕਾਰ ਦੀਆਂ ਹਦਾਇਤਾਂ ਕਾਰਨ ਹੋਟਲ ਮਾਲਿਕ ਹੋ ਰਹੇ ਪ੍ਰਭਾਵਿਤ' - coronavirus update
ਜਲੰਧਰ: ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਸੂਬੇ 'ਚ ਸਖ਼ਤੀ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਵਿਆਹ ਸਮਾਗਮਾਂ 'ਚ ਵੀ ਜਿਆਦਾ ਇਕੱਠ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਚੱਲਦਿਆਂ ਹੋਟਲ ਮਾਲਿਕਾਂ ਦਾ ਕਹਿਣਾ ਕਿ ਸਰਕਾਰ ਦੀਆਂ ਹਦਾਇਤਾਂ ਕਾਰਨ ਉਨ੍ਹਾਂ ਦਾ ਕੰਮ ਠੱਪ ਹੋਇਆ ਹੈ। ਉਨ੍ਹਾਂ ਦਾ ਕਹਿਣਾ ਕਿ ਲੌਕਡਾਊਨ ਕਾਰਨ ਪਹਿਲਾਂ ਹੀ ਉਨ੍ਹਾਂ ਦਾ ਕੰਮ ਪ੍ਰਭਾਵਿਤ ਸੀ, ਹੁਣ ਸਰਕਾਰ ਵਲੋਂ ਫਿਰ ਤੋਂ ਸਖ਼ਤੀ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਕਿ ਵਿਆਹਾਂ ਦਾ ਸੀਜ਼ਨ ਵੀ ਖਾਲੀ ਹੀ ਗਿਆ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।