ਬਠਿੰਡਾ ਨਗਰ ਨਿਗਮ ਵੱਲੋਂ ਇਲਾਕੇ ਨੂੰ ਕੀਤਾ ਗਿਆ ਸੈਨੀਟਾਈਜ਼ - corona virus
ਬਠਿੰਡਾ: ਸ਼ਹਿਰ 'ਚ ਕੋਰੋਨਾ ਵਾਇਰਸ ਦੇ ਚਲਦੇ ਗਲੀ-ਗਲੀ 'ਤੇ ਪ੍ਰਸ਼ਾਸਨ ਵੱਲੋਂ ਛਿੜਕਾਓ ਕੀਤੇ ਜਾ ਰਹੇ ਹਨ। ਨਗਰ ਨਿਗਮ ਦੇ ਕਮਿਸ਼ਨਰ ਬਿਰਕਮਜੀਤ ਸ਼ੇਰਗਿੱਲ ਨੇ ਦੱਸਿਆ ਕਿ ਨਿਗਮ ਵੱਲੋਂ ਲਗਾਤਾਰ ਸ਼ਹਿਰ ਵਿੱਚ ਸੋਡੀਅਮ ਹਾਈਪੋਕਲੋਰਾਇਡ ਦਾ ਛਿੜਕਾਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਜ਼ੋਨਾਂ ਲਈ ਇੰਚਾਰਜ ਲਗਾਏ ਗਏ ਹਨ। ਇਸ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਵੱਲੋਂ ਬਠਿੰਡਾ ਸ਼ਹਿਰ ਵਿੱਚ ਦਵਾਈਆਂ ਦੀ ਘਰ-ਘਰ ਸਪਲਾਈ ਕੀਤੀ ਜਾ ਰਹੀ ਹੈ। ਡਰੱਗ ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਸਿਰਫ ਸ਼ੁੱਕਰਵਾਰ ਨੂੰ ਦੁਪਹਿਰ 3 ਵਜੇ ਤੱਕ 750 ਫੋਨ ਆਏ ਅਤੇ ਇਨ੍ਹਾਂ ਵਿਚੋਂ 550 ਨੂੰ ਦਵਾਈ ਘਰ-ਘਰ ਭੇਜੀ ਜਾ ਚੁੱਕੀ ਹੈ। ਇਸ ਲਈ ਲੋਕ 98780-01451, 98142-82850 ਨੰਬਰ 'ਤੇ ਸੰਪਰਕ ਕਰ ਸਕਦੇ ਹਨ।