ਮਾਨਸਾ 'ਚੋਂ ਸੈਂਕੜੇ ਕਿਸਾਨ, ਔਰਤਾਂ ਅਤੇ ਨੌਜਵਾਨ ਰੇਲ ਗੱਡੀ ਰਾਹੀਂ ਦਿੱਲੀ ਰਵਾਨਾ - delhi agitation
ਮਾਨਸਾ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਦਿੱਲੀ ਪੁੱਜ ਰਹੇ ਹਨ। ਮੰਗਲਵਾਰ ਨੂੰ ਮਾਨਸਾ ਰੇਲਵੇ ਸਟੇਸ਼ਨ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ ਸੈਂਕੜੇ ਕਿਸਾਨ, ਔਰਤਾਂ ਅਤੇ ਨੌਜਵਾਨ ਦੈਨਿਕ ਐਕਸਪ੍ਰੈਸ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਹਜ਼ਾਰਾਂ ਲੋਕ ਦਿੱਲੀ ਧਰਨੇ ਵਿੱਚ ਜਾਣ ਲਈ ਤਿਆਰ ਹਨ ਪਰੰਤੂ ਗੱਡੀ ਵਿੱਚ ਬੈਠਣ ਦੀ ਸਮਰੱਥਾ ਦੇ ਅਨੁਸਾਰ ਰੋਜ਼ਾਨਾ 500-600 ਕਿਸਾਨ, ਮਜ਼ਦੂਰ, ਔਰਤਾਂ ਤੇ ਬੱਚੇ ਦਿੱਲੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਮੋਦੀ ਸਰਕਾਰ ਇਨ੍ਹਾਂ ਕਾਨੂਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।