ਫਤਿਹਵੀਰ ਨੂੰ ਇਨਸਾਫ਼ ਲਈ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ, ਭਲਕੇ ਮੰਤਰੀ ਨੂੰ ਪਾਉਣਗੇ ਘੇਰਾ - justice for fatehveer
ਫਤਿਹਵੀਰ ਨੂੰ ਇਨਸਾਫ਼ ਦਿਵਾਉਣ ਲਈ ਡਟੇ ਲੋਕਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਹੈ। ਪਿੰਡ ਭਗਵਾਨਪੁਰਾ 'ਚ ਬੋਰਵੇਲ 'ਚ ਡਿੱਗਣ ਨਾਲ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਲੋਕ ਮਾਮਲੇ 'ਚ ਕਾਰਵਾਈ ਦੀ ਮੰਗ ਕਰਦੇ ਹੋਏ ਸ਼ੁੱਕਰਵਾਰ ਤੋਂ ਭੁੱਖ ਹੜਤਾਲ 'ਤੇ ਬੈਠ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਜਦ ਤੱਕ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਇਸ ਤੋਂ ਇਲਾਵਾ ਉਨ੍ਹਾਂ ਐਤਵਾਰ ਨੂੰ ਕੈਬਿਨੇਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ਦੇ ਘਿਰਾਓ ਦੀ ਵੀ ਚੇਤਾਵਨੀ ਦਿੱਤੀ ਹੈ।