ਰਾਮ ਤੀਰਥ ਰੋਡ ਦਾ ਨਾਂ ਬਦਲਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਰਾਮ ਤੀਰਥ ਮੰਦਰ ਦਾ ਨਿਰਮਾਣ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਤੀਰਥ ਦਾ ਨਾਮ ਵਾਲਮੀਕੀ ਤੀਰਥ ਰੱਖਿਆ ਗਿਆ ਪਰ ਤੀਰਥ ਨੂੰ ਜਾਣ ਵਾਲੇ ਮੁੱਖ ਮਾਰਗ ਉੱਤੇ ਅਜੇ ਵੀ ਰਾਮਤੀਰਥ ਲਿਖਿਆ ਗਿਆ ਹੈ ਇਸੇ ਨੂੰ ਦੇਖਦੇ ਹੋਏ ਬਾਲਮੀਕੀ ਸਮਾਜ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕੀ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਨਗੇ।