ਬੇਅਦਬੀ ਖ਼ਿਲਾਫ਼ ਬੰਦੀ ਸਿੰਘਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ - patiala news
ਨਾਭਾ ਜੇਲ੍ਹ ਪ੍ਰਸ਼ਾਸਨ ਵਿੱਚ ਗੁਰਬਾਣੀ ਦੀਆਂ ਪੋਥੀਆਂ ਦੀ ਹੋਈ ਬੇਅਦਬੀ ਵਿਰੁੱਧ ਬੰਦੀ ਸਿੰਘਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਭੁੱਖ ਹੜਤਾਲ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੇ ਅਲਟੀਮੇਟਮ ਦੇ ਖ਼ਤਮ ਹੋਣ ਤੋਂ ਬਾਅਦ ਸ਼ੁਰੂ ਕੀਤੀ ਗਈ। ਬੰਦੀ ਸਿੰਘਾਂ ਦੀ ਪੈਰਵੀ ਕਰ ਰਹੀ ਵਕੀਲ ਕੁਲਵਿੰਦਰ ਕੌਰ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ਬੰਦੀ ਸਿੰਘਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਦੋਸ਼ੀ ਡਿਪਟੀ ਸੁਪਰਡੈਂਟ ਗੁਰਪ੍ਰੀਤ ਸਿੰਘ ਸ਼ਨੀਵਾਰ ਨੂੰ ਅਕਾਲ ਤਖ਼ਤ ਸਾਹਿਬ ਜਾ ਕੇ ਅਰਦਾਸ ਕਰਵਾ ਕੇ ਹੋਈ ਭੁੱਲ ਦੀ ਮੁਆਫ਼ੀ ਮੰਗਣਗੇ, ਪਰ ਉਨ੍ਹਾਂ ਨੇ ਆਪਣੀ ਕੀਤੀ ਭੁੱਲ ਦੀ ਮੁਆਫ਼ੀ ਨਹੀਂ ਮੰਗੀ, ਜਿਸ ਕਰਕੇ ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ ਹੈ।