ਘਰਵਾਲੀ ਦੇ ਕਤਲ ਨੂੰ ਹਾਦਸਾ ਬਣਾਉਣ ਦੀ ਕੋਸ਼ਿਸ਼ ਕਰਨ ਵਾਲਾ ਪਤੀ ਗ੍ਰਿਫਤਾਰ - ਲੁਧਿਆਣਾ ਹੈਬੋਵਾਲ
ਲੁਧਿਆਣਾ: ਬੀਤੇ ਕੁਝ ਦਿਨ ਪਹਿਲਾਂ ਲੁਧਿਆਣਾ ਹੈਬੋਵਾਲ ਵਿਖੇ ਇਕ ਵਿਆਹੁਤਾ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ, ਮਾਮਲੇ 'ਚ ਪੁਲਿਸ ਨੇ ਮਹਿਲਾ ਦੇ ਪਤੀ ਨੂੰ ਗ੍ਰਿਫਤਾਰ ਕਰਕੇ ਵੱਡਾ ਖੁਲਾਸਾ ਕੀਤਾ ਹੈ। ਮਹਿਲਾ ਦੀ ਮੌਤ 7 ਤਰੀਕ ਰਾਤ ਨੂੰ ਹੋਈ ਸੀ ਅਤੇ ਉਸ ਦੇ ਪਤੀ ਨੇ ਕਿਹਾ ਕਿ ਛੱਤ ਤੋਂ ਡਿੱਗਣ ਕਰਕੇ ਉਸ ਦੀ ਪਤਨੀ ਦੀ ਮੌਤ ਹੋਈ ਹੈ ਜਦੋਂ ਕੇ ਇਸ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਕੇ ਪਤੀ ਨੇ ਹੀ ਆਪਣੀ ਪਤਨੀ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਤ ਉਤਾਰਿਆ ਸੀ। ਜਿਸ ਨੂੰ ਪੁਲਿਸ ਨੇ 24 ਘੰਟੇ ਅੰਦਰ ਗ੍ਰਿਫ਼ਤਾਰ ਕਰ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਡੀਸੀਪੀ 3 ਅਸ਼ਵਨੀ ਗੋਟਿਆਲ ਨੇ ਦੱਸਿਆ ਕੀ ਇਸ ਲੇਡੀ ਦੀ ਮੌਤ ਛੱਤ ਤੋਂ ਡਿੱਗਣ ਨਾਲ ਨਹੀਂ ਹੋਈ ਬਲਕਿ ਇਸ ਉਸ ਦੇ ਪਤੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਤੀ ਨੂੰ ਆਪਣੀ ਪਤਨੀ ਦੇ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ। ਜਿਸ ਕਰਕੇ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ 24 ਘੰਟੇ 'ਚ ਤਫਤੀਸ਼ ਪੂਰੀ ਕਰਕੇ ਮੁਲਜ਼ਮ ਪਤੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਨੇ ਇਹ ਜ਼ੁਰਮ ਕਬੂਲ ਕਰ ਲਿਆ ਹੈ।