ਪਤਨੀ ਤੋਂ ਤੰਗ ਪਤੀ ਨੇ ਕੀਤੀ ਖੁਦਕੁਸ਼ੀ, ਲਿਖਿਆ ਸੁਸਾਇਡ ਨੋਟ - ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ
ਜ਼ਿਲ੍ਹੇ ਦੇ ਮੁਹੱਲਾ ਪ੍ਰੇਮ ਨਗਰ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਤੋਂ ਤੰਗ ਪਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਉਸਦੀ ਪਤਨੀ ਸਰਕਾਰੀ ਅਧਿਆਪਕ ਹੈ ਉਹ ਆਪਣੇ ਤਬਾਦਲੇ ਨੂੰ ਲੈ ਕੇ ਉਸਨੂੰ ਕਾਫੀ ਤੰਗ ਪਰੇਸ਼ਾਨ ਕਰਦੀ ਰਹਿੰਦੀ ਸੀ। ਇਨ੍ਹਾਂ ਹੀ ਨਹੀਂ ਹਰ ਰੋਜ਼ ਤਬਾਦਲੇ ਨੂੰ ਲੈ ਕੇ ਉਹ ਉਸ ਨਾਲ ਲੜਾਈ ਝਗੜਾ ਕਰਦੀ ਰਹਿੰਦੀ ਜਿਸ ਤੋਂ ਪਰੇਸ਼ਾਨ ਹੋ ਕੇ ਬਲਜਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ। ਦੱਸ ਦਈਏ ਕਿ ਮ੍ਰਿਤਕ ਨੇ ਸੁਸਾਈਡ ਨੋਟ ਚ ਆਪਣੀ ਪਤਨੀ ਨੂੰ ਆਪਣੀ ਮੌਤ ਦਾ ਜਿੰਮੇਵਾਰ ਠਹਿਰਾਇਆ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਪਤਨੀ ਸਣੇ ਤਿੰਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।