ਪਤੀ ਨੇ ਪਤਨੀ ਨੂੰ ਗਲ ਘੋਟ ਕੇ ਉਤਾਰਿਆ ਮੌਤ ਦੇ ਘਾਟ, ਮੁਲਜ਼ਮ ਪੁਲਿਸ ਅੜਿਕੇ
ਲੁਧਿਆਣਾ: ਜ਼ਿਲ੍ਹੇ ਦੇ ਤਾਜਪੁਰ ਰੋਡ ਰਹਿਣ ਵਾਲੀ ਇੱਕ ਔਰਤ ਦੇ ਘਰਵਾਲੇ ਵੱਲੋਂ ਸ਼ੱਕ ਹੋਣ ’ਤੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਯੂਪੀ ਭੱਜਣ ਦੀ ਤਿਆਰੀ ’ਚ ਸੀ ਪਰ ਜਿਵੇਂ ਹੀ ਪੁਲਿਸ ਨੂੰ ਇਸਦੀ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮਾਮਲੇ ਸਬੰਧੀ ਏਡੀਸੀਪੀ ਰੁਪਿੰਦਰ ਕੌਰ ਨੇ ਦੱਸਿਆ ਕਿ ਇੱਕ ਔਰਤ ਜੋ ਕਿ ਥਾਣਾ ਨੰਬਰ 7 ਦੇ ਇਲਾਕੇ ’ਚ ਰਹਿੰਦੀ ਸੀ ਜਿਸਦੀ ਮੌਤ ਜ਼ਹਿਰੀਲੀ ਚੀਜ਼ ਖਾਣ ਨਾਲ ਹੋਈ ਸੀ। ਮ੍ਰਿਤਕ ਔਰਤ ਦੇ ਪਿਤਾ ਵੱਲੋਂ ਕਾਰਵਾਈ ਨਾ ਕਰਨ ਦੀ ਗੱਲ ਆਖੀ ਗਈ ਸੀ ਪਰ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਕਾਰਵਾਈ ਕੀਤੀ ਅਤੇ ਇਸ ਦੌਰਾਨ ਪਤਾ ਲੱਗਿਆ ਕਿ ਔਰਤ ਨੂੰ ਗਲਾ ਦਬਾ ਕੇ ਮਾਰਿਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਪਤੀ ਨੂੰ ਕਾਬੂ ਕਰ ਲਿਆ।