ਪਤੀ ਨੇ ਪਤਨੀ ਨੂੰ ਸਲਫਾਸ ਦੇ ਕੇ ਮਾਰਨ ਦੀ ਕੀਤੀ ਕੋਸ਼ਿਸ਼, ਵੇਖੋ ਵੀਡੀਓ - murder in jalandhar
ਜਲੰਧਰ 'ਚ ਇੱਕ ਦੀਪਿਕਾ ਸ਼ਰਮਾ ਨਾਂਅ ਦੀ ਮਹਿਲਾ ਨੂੰ ਉਸ ਦੇ ਪਤੀ ਵਲੋਂ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕਰਨ ਦਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਦੀਪਿਕਾ ਸ਼ਰਮਾ ਦੇ ਵਿਆਹ ਨੂੰ ਡੇਢ ਸਾਲ ਹੋ ਚੁੱਕਾ ਹੈ ਅਤੇ ਉਸ ਦਾ ਇੱਕ 9 ਮਹੀਨਿਆਂ ਦਾ ਬੱਚਾ ਵੀ ਹੈ। ਦੀਪਿਕਾ ਦੀ ਮਾਂ ਦਾ ਕਹਿਣਾ ਹੈ ਕਿ ਉਸ ਦਾ ਬਲਵਿੰਦਰ ਸਿੰਘ ਨਾਲ ਪ੍ਰੇਮ ਵਿਆਹ ਹੋਇਆ ਸੀ ਪਰ ਫਿਰ ਵੀ ਉਸ ਦਾ ਆਪਸ ਵਿੱਚ ਝਗੜਾ ਹੁੰਦਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਰਿਸ਼ਤੇ ਵਿੱਚ ਇੰਨੀ ਖ਼ਟਾਸ ਆ ਚੁੱਕੀ ਹੈ ਕਿ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਏਐਸਆਈ ਵਿਜੇ ਕੁਮਾਰ ਨੇ ਕਿਹਾ ਕਿ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।