ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਨੂੰ ਮੁੜ ਖ਼ੁਦਕੁਸ਼ੀ ਕਰਨ ਲਈ ਕਰਨਗੇ ਮਜਬੂਰ: ਗੁਰਕੰਵਲ ਕੌਰ - Gurkanwal Kaur
ਚੰਡੀਗੜ੍ਹ: ਸਾਬਕਾ ਕੈਬਿਨੇਟ ਮੰਤਰੀ ਗੁਰਕੰਵਲ ਕੌਰ ਨੇ ਨਵੇਂ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਈ ਮਹੀਨਿਆਂ ਤੋਂ ਕਿਸਾਨ ਮੀਂਹ ਅਤੇ ਠੰਢ ਵਿੱਚ ਲਗਾਤਾਰ ਧਰਨੇ ਪ੍ਰਦਰਸ਼ਨ 'ਤੇ ਬੈਠੇ ਹਨ ਪਰ ਮੋਦੀ ਸਰਕਾਰ ਦੇ ਸਰ 'ਤੇ ਜੂੰ ਨਹੀਂ ਰੇਂਗ ਰਹੀ ਹਾਲਾਂਕਿ ਉਹ ਮੁੜ ਸਿਆਸਤ ਵਿੱਚ ਸਰਗਰਮ ਨਹੀਂ ਹੋਣਗੇ। ਭਾਜਪਾ ਦੇ ਲੀਡਰ ਹਰਜੀਤ ਗਰੇਵਾਲ ਦੇ ਬਿਆਨ 'ਤੇ ਨਿਸ਼ਾਨਾ ਸਾਧਦੇ ਹੋਏ ਗੁਰਕੰਵਲ ਕੌਰ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਨੂੰ ਮੁੜ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨਗੇ ਤੇ ਸਰਕਾਰ ਨੂੰ ਨਵੇਂ ਖੇਤੀਬਾੜੀ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ ਕਿਉਂਕਿ ਦੇਸ਼ ਦੀ ਤਰੱਕੀ ਵਿੱਚ ਕਿਸਾਨਾਂ ਦਾ ਅਹਿਮ ਯੋਗਦਾਨ ਹੈ।