ਜੇ ਕਿਸਾਨਾਂ ਨੂੰ ਖੁਸ਼ ਕਰਨੈ ਤਾਂ ਖੇਤੀ ਕਾਨੂੰਨ ਵਾਪਸ ਲਵੇ ਕੇਂਦਰ: ਪਰਨੀਤ ਕੌਰ - ਖੇਤੀ ਕਾਨੂੰਨ ਵਾਪਸ ਲਵੇ ਕੇਂਦਰ ਸਰਕਾਰ
ਪਟਿਆਲਾ: ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ 2021 'ਤੇ ਟਿੱਪਣੀ ਕਰਦਿਆਂ ਇਸ ਨੂੰ ਮਹਿਜ਼ ਲਾਰੇਬਾਜ਼ੀ ਦੱਸਿਆ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2013-14 'ਚ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੀ ਦੁਗਣੀ ਖਰੀਦ ਬਾਰੇ ਚਰਚਾ ਕੀਤੀ, ਜਦਕਿ ਮੌਜੂਦਾ ਸਮੇਂ 'ਚ ਕਿਸਾਨਾਂ ਦੇ ਹਾਲਾਤ ਪਹਿਲਾਂ ਨਾਲੋਂ ਕਿਤੇ ਖ਼ਰਾਬ ਹਨ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਆਪਣੀ ਇਹ ਗੱਲ ਸਾਹਮਣੇ ਰੱਖ ਕੇ ਕੇਂਦਰ ਸਰਕਾਰ ਦੇ ਕਿਸਾਨ ਹਮਾਇਤੀ ਹੋਣ ਦਾ ਦਾਅਵਾ ਕਰਨਾ ਚਾਹੁੰਦੇ ਹਨ ਪਰ ਅਸਲ 'ਚ ਖੇਤੀ ਕਾਨੂੰਨ ਲਿਆ ਕਿ ਕੇਂਦਰ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਖੁਸ਼ ਕਰਨਾ ਚਾਹੁੰਦੀ ਹੈ ਤਾਂ ਖੇਤੀ ਕਾਨੂੰਨ ਵਾਪਸ ਲਵੇ।