ਪੰਜਾਬ ਦਾ ਮਾਹੌਲ ਠੀਕ ਕਰੇ ਕੇਂਦਰ ਸਰਕਾਰ, ਫਿਰ ਜਾਵਾਂਗੇ ਗੱਲਬਾਤ ਲਈ ਦਿੱਲੀ: ਕਿਸਾਨ ਜਥੇਬੰਦੀਆਂ
ਮਾਨਸਾ: ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਲਿਆਂਦੇ ਖੇਤੀ ਵਿਰੋਧੀ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਲੱਗਿਆ ਪੱਕਾ ਮੋਰਚਾ ਅੱਜ 41 ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਮਜ਼ਦੂਰ ਅਤੇ ਔਰਤਾਂ ਦੇ ਭਾਰੀ ਇਕੱਠ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਸੁਖਦੇਵ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਤਾਂ ਮੋਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਗੱਲ ਕਹਿ ਰਹੀ ਹੈ ਤੇ 13 ਨਵੰਬਰ ਨੂੰ ਗੱਲਬਾਤ ਦਾ ਸੱਦਾ ਭੇਜ ਰਹੀ ਹੈ ਤੇ ਦੂਜੇ ਪਾਸੇ ਪੰਜਾਬ ਦੀ ਆਰਥਿਕ ਨਾਕੇਬੰਦੀ ਕੀਤੀ ਹੋਈ ਹੈ।