ਆਈਜੀ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਵੰਡਿਆਂ ਕਿਤਾਬਾਂ - ਕੋਵਿਡ 19
ਮਾਨਸਾ: ਕਰਫਿਊ ਦੇ ਦੌਰਾਨ ਜਿੱਥੇ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਲੋੜਵੰਦ ਲੋਕਾਂ ਦੀ ਮਦਦ ਕਰ ਰਹੀਆਂ ਹਨ, ਉੱਥੇ ਹੀ ਬਠਿੰਡਾ ਰੇਂਜ ਦੇ ਆਈਜੀ ਅਰੁਣ ਕੁਮਾਰ ਮਿੱਤਲ ਨੇ ਜ਼ਿਲ੍ਹੇ ਦੇ ਐਸਐਸਪੀ ਮਾਨਸਾ ਨਾਲ ਮਿਲ ਕੇ ਪਬਲਿਕ ਸਕੂਲਾਂ 'ਚ ਆਨਲਾਈਨ ਸਿੱਖਿਆ ਦੀ ਸ਼ੁਰੂਆਤ ਕਰਵਾਈ। ਇਸ ਦੇ ਲਈ ਉਨ੍ਹਾਂ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਕਿਤਾਬਾਂ ਵੀ ਵੰਡਿਆਂ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਨਾਲ ਜੋੜਨ ਲਈ ਪੁਲਿਸ ਪਬਲਿਕ ਸਕੂਲ 'ਚ ਆਨਲਾਈਨ ਸਿੱਖਿਆ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ।