ਅੰਮ੍ਰਿਤਸਰ 'ਚ ਸ਼ਰੇਆਮ ਚੱਲ ਰਹੀ ਨਜਾਇਜ਼ ਮਾਈਨਿੰਗ - ਸ਼ਰੇਆਮ ਚੱਲ ਰਹੀ ਨਜਾਇਜ਼ ਮਾਈਨਿੰਗ
ਅੰਮ੍ਰਿਤਸਰ: ਪੰਜਾਬ ਵਿੱਚ ਕੋਰੋਨਾ ਕਾਰਨ ਇੱਕ ਪਾਸੇ ਕਰਫ਼ਿਊ ਲੱਗਿਆ ਹੋਇਆ ਹੈ ਅਤੇ ਦੂਜੇ ਪਾਸੇ ਕੁੱਝ ਲੋਕ ਸਰਕਾਰਾਂ ਦੀ ਸ਼ਹਿ 'ਤੇ ਲੋਕਾਂ ਦੇ ਘਰੇ ਹੋਣ ਦਾ ਨਜਾਇਜ਼ ਫਾਇਦਾ ਚੁੱਕ ਰਹੇ ਹਨ। ਤਰਨ ਤਾਰਨ ਦੇ ਪਿੰਡ ਢੰਡ ਵਿਖੇ ਛੱਪੜ ਦੀ ਸਫ਼ਾਈ ਤੇ ਗਾਰ ਲਈ ਖ਼ੁਦਾਈ ਸ਼ੁਰੂ ਕੀਤੀ ਗਈ ਸੀ ਜਿਸ ਤੋਂ ਬਾਅਦ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿੰਡ ਦੇ ਸਰਪੰਚ ਦੀ ਸ਼ਹਿ 'ਤੇ ਮਿੱਟੀ ਵੇਚਣੀ ਸ਼ੁਰੂ ਕਰ ਦਿੱਤੀ ਗਈ। ਲੋਕਾਂ ਨੇ ਕਿਹਾ ਕਿ ਇਸ ਨਜਾਇਜ਼ ਮਾਈਨਿੰਗ ਨਾਲ ਉਨ੍ਹਾਂ ਦੇ ਘਰਾਂ ਦੀਆਂ ਨੀਹਾਂ ਕਮਜ਼ੋਰ ਹੋ ਰਹੀਆਂ ਹਨ।