ਅਣਪਛਾਤੇ ਵਿਅਕਤੀਆਂ ਨੇ ਪਰਵਾਸੀ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ - ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਲਿਆ
ਕਪੂਰਥਲਾ: ਜ਼ਿਲ੍ਹੇ ਦੀ ਮਨਦੀਪ ਕਾਲੋਨੀ ਦੇ ਵਿੱਚ ਰਹਿਣ ਵਾਲਾ ਪਰਵਾਸੀ ਨੌਜਵਾਨ ਦਾ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਉਧਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਨਾਲ ਹੀ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਰ ਇਕ ਪਹਿਲੂ ਦੀ ਜਾਂਚ ਕਰ ਰਹੀ ਹੈ। ਪੀੜਤ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ। ਕਾਬਿਲੇਗੌਰ ਹੈ ਕਿ ਹਰ ਦਿਨ ਜ਼ਿਲ੍ਹੇ ’ਚ ਹੋਰ ਰਹੀਆਂ ਇਸ ਤਰ੍ਹਾਂ ਦੀਆਂ ਵਾਰਦਾਤਾਂ ਪੁਲਿਸ ਪ੍ਰਸ਼ਾਸਨ ਲਈ ਇਕ ਵੱਡੀ ਚੁਣੌਤੀ ਦੇ ਰਹੀ ਹੈ।