ਪਰਵਾਸੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ - ਪੋਸਟਮਾਰਟਮ
ਜਲੰਧਰ : ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਭਾਰਗੋ ਕੈਂਪ ਦੇ ਐੱਸ.ਐੱਚ.ਓ ਅਜੈਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਭਾਰਗੋ ਕੈਂਪ ਵਿਖੇ ਇਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਮ੍ਰਿਤਕ ਦੇ ਕਮਰੇ ਦੇ ਆਸਪਾਸ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਸੁਸਾਇਡ ਨੋਟ ਵਗੈਰਾ ਨਹੀਂ ਮਿਲਿਆ। ਪੁਲਿਸ ਵੱਲੋਂ ਮ੍ਰਿਤਕ ਦੇ ਸ਼ਬ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਿਹਾਰ ਦਾ ਰਹਿਣ ਵਾਲਾ ਹੈ।