ਭਾਰਤ ਬੰਦ ਦਾ ਅਸਰ, ਹੁਸ਼ਿਆਰਪੁਰ ਵੀ ਪੂਰੀ ਤਰ੍ਹਾਂ ਬੰਦ - ਹੁਸ਼ਿਆਰਪੁਰ ਪੂਰੀ ਤਰ੍ਹਾਂ ਬੰਦ
ਸਮੂਹ ਕਿਸਾਨ ਜਥੇਬੰਦੀਆਂ ਵੱਲੋਂ 8 ਜਨਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸਦੇ ਚੱਲਦੇ ਹੁਸ਼ਿਆਰਪੁਰ ਵੀ ਪੂਰੀ ਤੌਰ 'ਤੇ ਬੰਦ ਹੈ। ਕਿਸਾਨ ਜੱਥੇਬੰਦੀਆਂ ਦੇ ਮੁਲਾਜ਼ਮ ਆਵਾਜਾਈ ਬੰਦ ਕਰਵਾਓਣ ਲਈ ਸਵੇਰ ਤੋਂ ਹੀ ਬੱਸ ਸਟੈਂਡ ਦੇ ਬਾਹਰ ਮੌਜੂਦ ਸਨ। ਕਿਸਾਨ ਜੱਥੇਬੰਦੀ ਦੇ ਪ੍ਰਧਾਨ ਗੁਰਲੇਜ ਨੇ ਦੱਸਿਆ ਕਿ ਕਿ ਮੋਦੀ ਅਤੇ ਅਮਿਤ ਸ਼ਾਹ ਦੀਆਂ ਮਾੜੀਆਂ ਅਤੇ ਲੋਕ ਮਾਰੂ ਨੀਤੀਆਂ ਕਰਕੇ 8 ਜਨਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਦੇ ਸੱਦੇ ਵਿੱਚ ਸਰਕਾਰੀ ਮੁਲਾਜ਼ਮ ਅਤੇ ਆਮ ਲੋਕ ਪੂਰਾ ਸਹਿਯੋਗ ਦੇ ਰਹੇ ਹਨ।