ਅੰਮ੍ਰਿਤਸਰ 'ਚ ਵੇਖਣ ਨੂੰ ਮਿਲਿਆ ਭਾਰਤ ਬੰਦ ਦਾ ਅਸਰ - ਕਿਸਾਨੀ ਸੰਘਰਸ਼
ਅੰਮ੍ਰਿਤਸਰ: ਕਿਸਾਨਾਂ ਵੱਲੋਂ ਸੱਦੇ ਗਏ ਭਾਰਤ ਬੰਦ ਦਾ ਜ਼ਿਲ੍ਹੇ 'ਚ ਬਾਖ਼ੂਬੀ ਅਸਰ ਵੇਖਣ ਨੂੰ ਮਿਲਿਆ। ਕਿਸਾਨਾਂ ਦੇ ਸੱਦੇ 'ਤੇ ਵੱਖ ਵੱਖ ਜੱਥੇਬੰਦੀਆਂ ਸੜਕਾਂ 'ਤੇ ਉੱਤਰੀਆਂ। ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਨੂੰ ਕਿਰਤੀ ਜਮਾਤ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਤਿੰਨੇ ਖੇਤੀ ਕਾਨੂੰਨਾਂ ਸਣੇ ਚਾਰ ਲੇਬਰ ਕੋਡ ਬਿੱਲਾਂ ਨੂੰ ਕੇਂਦਰ ਸਰਕਾਰ ਰੱਦ ਨਹੀਂ ਕਰਦੀ ਉਦੋਂ ਤਕ ਸੰਘਰਸ਼ ਇਸੇ ਤਰ੍ਹਾ ਜਾਰੀ ਰਹੇਗਾ।