ਫ਼ਰੀਦਕੋਟ 'ਚ ਭਾਰਤ ਬੰਦ ਦਾ ਅਸਰ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ - ਖੇਤੀ ਕਾਨੂੰਨ
ਫ਼ਰੀਦਕੋਟ: ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਦਾ ਜ਼ਿਲ੍ਹੇ 'ਚ ਪੂਰਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ ਬੰਦ ਕੀਤੀਆਂ ਗਈਆਂ ਹਨ। ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਕਿਸਾਨਾਂ ਦੇ ਭਾਰਤ ਬੰਦ ਨੂੰ ਪੂਰੇ ਪੰਜਾਬ ਅਤੇ ਵੱਖ ਵੱਖ ਐਸੋਸੀਏਸ਼ਨ ਅਤੇ ਜਥੇਬੰਦੀਆਂ ਵੱਲੋਂ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। ਪੰਜਾਬ 'ਚ ਭਾਰਤ ਬੰਦ ਦਾ ਮੁਕੰਮਲ ਅਸਰ ਵੇਖਣ ਨੂੰ ਮਿਲ ਰਿਹਾ ਹੈ।