ਬਠਿੰਡਾ ’ਚ ਰਿਹਾ ਪੂਰਨ ਬੰਦ, ਕਿਸਾਨਾਂ ਨੇ ਹਾਈਵੇਅ ਕੀਤਾ ਜਾਮ - 26 ਮਾਰਚ ਨੂੰ ਭਾਰਤ ਬੰਦ
ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਵੱਲੋਂ ਸੰਯੁਕਤ ਮੋਰਚੇ ਵੱਲੋਂ ਦਿੱਤੇ ਗਏ 26 ਮਾਰਚ ਨੂੰ ਭਾਰਤ ਬੰਦ ਦਾ ਅਸਰ ਦਿਖਾਈ ਦਿੱਤਾ, ਸ਼ਹਿਰ ਦੇ ਲਗਪਗ ਸਾਰੇ ਬਾਜ਼ਾਰ ਬੰਦ ਰਹੇ। ਭਾਰਤ ਬੰਦ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤੇ ਮੋਦੀ ਸਰਕਾਰ ਨੂੰ ਝੁਕਾਉਣ ਲਈ, ਜਿੱਥੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਭਾਰਤ ਦੇ ਪੰਜ ਸੂਬਿਆਂ ਵਿੱਚ ਪੈ ਰਹੀਆਂ ਵੋਟਾਂ ਸਬੰਧੀ ਵੀ ਸੰਯੁਕਤ ਮੋਰਚੇ ਵੱਲੋਂ ਵੱਖ ਵੱਖ ਟੀਮ ਬਣਾ ਕੇ ਇਨ੍ਹਾਂ ਸੂਬਿਆਂ ’ਚ ਭੇਜੀਆਂ ਜਾ ਰਹੀਆਂ ਹਨ। ਕਿਸਾਨਾਂ ਦੀਆਂ ਇਨ੍ਹਾਂ ਟੀਮਾਂ ਵੱਲੋਂ ਸਥਾਨਕ ਲੋਕਾਂ ਭਾਜਪਾ ਨੂੰ ਨਾ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।