ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਨਗਰ ਨਿਗਮ ਨੇ ਸ਼ਹਿਰ 'ਚੋਂ ਹਟਾਏ ਨਾਜਾਇਜ਼ ਕਬਜ਼ੇ - ਈਟੀਵੀ ਭਾਰਤ ਦੀ ਖ਼ਬਰ
ਸ਼ਹਿਰ ਮੋਹਾਲੀ ਵਿੱਚ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਦੀ ਖ਼ਬਰ ਨੂੰ ਈਟੀਵੀ ਭਾਰਤ ਵੱਲੋਂ ਪ੍ਰਮੁਖਤਾ ਨਾਲ ਵਿਖਾਈ ਗਿਆ ਸੀ ਜਿਸ 'ਤੇ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਰੇਣੂ ਥਿੰਦ ਨੇ ਕੈਮਰੇ ਅੱਗੇ ਬੋਲਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਕਮਿਸ਼ਨਰ ਨੇ ਨਗਰ ਨਿਗਮ ਦੀ ਟੀਮ ਨੂੰ ਭੇਜ ਕੇ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਦੇ ਆਦੇਸ਼ ਦੇ ਦਿੱਤੇ ਸਨ। ਇਨ੍ਹਾਂ ਆਦੇਸ਼ਾਂ ਤੋਂ ਬਾਅਦ ਮੋਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਸੈਕਟਰ 70 ਦੇ ਫੁੱਟਪਾਥ ਦੇ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਹਨ।