ਪੰਜਾਬ 'ਚ ਜਨਤਾ ਕਰਫਿਊ ਨੂੰ ਮਿਲਿਆ ਭਰਵਾਂ ਹੁੰਗਾਰਾ
ਪ੍ਰਧਾਨ ਮੰਤਰੀ ਵੱਲੋਂ ਐਲਾਨੇ ਜਨਤਾ ਕਰਫਿਊ ਦਾ ਜਿੱਥੇ ਪੂਰੇ ਭਾਰਤ ਵੱਲੋਂ ਸਮਰਥਨ ਕੀਤਾ ਗਿਆ ਉੱਥੇ ਹੀ ਜਨਤਾ ਕਰਫਿਊ ਦਾ ਪੰਜਾਬ 'ਚ ਵੀ ਚੰਗਾ ਅਸਰ ਵੇਖਣ ਨੂੰ ਮਿਲਿਆ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਦਿਨੋਂ ਦਿਨ ਵੱਧ ਰਹੇ ਕਹਿਰ ਅਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਮੋਦੀ ਨੇ 22 ਮਾਰਚ ਦੇ ਦਿਨ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ। ਇਸ ਕਰਫਿਊ ਦਾ ਪੰਜਾਬ ਦੇ ਲੋਕਾਂ ਨੇ ਸਮਰਥਨ ਕਰਦਿਆਂ ਅੱਜ ਘਰ ਤੋਂ ਬਾਹਰ ਨਾ ਨਿਕਲ ਆਪਣਾ ਅਤੇ ਦੂਸਰਿਆਂ ਦੀ ਸੁਰੱਖਿਆ ਦਾ ਧਿਆਨ ਰੱਖਿਆ। ਜ਼ਿਕਰਯੋਗ ਹੈ ਕਿ ਕੋਰੋਨਾ ਦੇ ਵੱਧ ਰਹੇ ਖ਼ੌਫ਼ ਨੂੰ ਵੇਖਦਿਆਂ ਸਰਕਾਰ ਵੱਲੋਂ ਜਿੱਥੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਪੰਜਾਬ ਨੂੰ 31 ਮਾਰਚ ਤਕ ਲੌਕਡਾਊਨ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।