ਜਲੰਧਰ ’ਚ ਲੌਕਡਾਊਨ ਦਾ ਅਸਰ ਦਿਖਿਆ ਘੱਟ - ਜਲੰਧਰ
ਕੋਰੋਨਾ ਦੇ ਲਗਾਤਾਰ ਵਧਦੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲੌਕਡਾਊਨ ਲਗਾ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ। ਦੂਜੇ ਪਾਸੇ ਜ਼ਿਲ੍ਹੇ ’ਚ ਲੌਕਡਾਊਨ ਦਾ ਅਸਰ ਦੁਕਾਨਦਾਰ ’ਤੇ ਘੱਟ ਹੀ ਦੇਖਣ ਨੂੰ ਮਿਲਿਆ। ਦੁਕਾਨ ’ਤੇ ਗਾਹਕ ਵੀ ਨਹੀਂ ਸੀ ਇਸਦੇ ਬਾਵਜੁਦ ਵੀ ਦੁਕਾਨਦਾਰ ਦੁਕਾਨਾਂ ਨੂੰ ਖੋਲ੍ਹੀ ਬੈਠੇ ਸੀ। ਇਸ ਦੌਰਾਨ ਮਾਰਕੀਟ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪ੍ਰਬੰਧ ਪੂਰੇ ਕੀਤੇ ਹੋਏ ਹਨ ਰਹੀ ਗੱਲ ਲੌਕਡਾਊਨ ਦੀ ਤਾਂ ਸਰਕਾਰ ਨੂੰ ਵਪਾਰੀ ਵਰਗ ਦੇ ਨਾਲ ਚੱਲਣਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਵਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।