ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ SGPC ਪ੍ਰਧਾਨ ਨੇ ਦਿੱਤੀ ਅਹਿਮ ਜਾਣਕਾਰੀ - SGPC President
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਵੱਲੋਂ ਸ੍ਰੀ ਗੁਰੂ ਰਵਿਦਾਸ (Guru Ravidas) ਜੀ ਦੇ ਪ੍ਰਕਾਸ਼ ਪੁਰਬ (Prakash Purab) ਨੂੰ ਲੈਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਲੈਕੇ ਅਹਿਮ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਡੀਕਲ ਕੈਂਪ (Medical camp) ਵੀ ਲਗਾਏ ਜਾ ਰਹੇ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿੱਚ ਕੋਈ ਕਮਜ਼ਰੀ ਨਹੀਂ ਹੈ ਅਤੇ ਕਮੇਟੀ ਆਪਣਾ ਕੰਮ ਤਨਦੇਹੀ ਨਾਲ ਨਿਭਾਅ ਰਹੀ ਹੈ ਪਰ ਲੋਕਾਂ ਦੀ ਜ਼ਿੰਦਗੀ ਇੰਨ੍ਹੀ ਤੇਜ਼ ਹੋ ਗਈ ਹੈ ਕਿ ਉਨ੍ਹਾਂ ਦੇ ਕੋਲ ਸਮਾਂ ਨਹੀਂ ਰਿਹਾ ਕਿ ਗੁਰਬਾਣੀ ਪੜ੍ਹੀ ਜਾ ਸੁਣੀ ਜਾ ਸਕੇ। ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਨੂੰ ਆਉਣ ਵਾਲੀਆਂ ਸੜਕਾਂ 'ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ' ਤੇ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਹਮੇਸ਼ਾ ਕਿਹਾ ਜਾਂਦਾ ਹੈ ਪਰ ਫਿਰ ਦੁਬਾਰਾ ਦੁਕਾਨਾਂ ਖੁੱਲ੍ਹਦੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ 10 ਵੱਡੇ ਮੈਗਾ ਕੈਂਪ ਲਗਾਏ ਜਾ ਰਹੇ ਹਨ।