ਕੋਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ SGPC ਦਾ ਅਹਿਮ ਉਪਰਾਲਾ - ਲੋੜਵੰਦਾਂ ਨੂੰ ਵੈਕਸੀਨ ਲਗਾਈ
ਅੰਮ੍ਰਿਤਸਰ: ਦੇਸ਼ ਵਿੱਚ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ। ਕੋਰੋਨਾ ਦੇ ਪ੍ਰਕੋਪ ਨੂੰ ਵੇਖਦਿਆਂ ਐਸਜੀਪੀਸੀ ਵੱਲੋਂ ਅਹਿਮ ਉਪਰਾਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਉਣ ਵਾਲੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਨੂੰ ਲੈਕੇ ਕੋਰੋਨਾ ਵੈਕਸੀਨ ਦਾ ਮੁਫਤ ਵਿੱਚ ਕੈਂਪ ਲਗਾਇਆ ਹੈ। ਅੰਮ੍ਰਿਤਸਰ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਦੇ ਚੇਅਰਮੈਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਇੱਕ ਵਿਸ਼ੇਸ਼ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ। ਇਸ ਮੌਕੇ ’ਤੇ ਵੱਡੀ ਗਿਣਤੀ ਵਿੱਚ ਲੋੜਵੰਦਾਂ ਨੂੰ ਵੈਕਸੀਨ ਲਗਾਈ ਗਈ। ਧਾਮੀ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਤੇ ਜਿਸਨੂੰ ਵੇਖਦੇ ਹੋਏ ਐਸਜੀਪੀਸੀ ਵੱਲੋਂ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਇਹ ਉਪਰਾਲਾ ਕੀਤਾ ਗਿਆ ਹੈ।