ਹੁਸ਼ਿਆਰਪੁਰ ਵਿੱਚ ਆੜ੍ਹਤੀ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ - ਕਣਕ ਦੀ ਫ਼ਸਲ ਦੀ ਖ਼ਰੀਦ
ਹੁਸਿਆਰਪੁਰ: ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜਿੱਥੇ ਪਿਛਲੇ ਲਗਪਗ ਅੱਠ ਮਹੀਨਿਆਂ ਤੋਂ ਕਿਸਾਨ ਧਰਨਿਆਂ ਤੇ ਡਟੇ ਨੇ ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਨਿਸ਼ਾਨਾ ਬਣਾਉਂਦਿਆਂ ਹੋਇਆਂ ਕਣਕ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਪਾੜਾ ਪਾਉਣ ਦੀ ਚਾਲ ਚੱਲੀ ਗਈ ਹੈ ਤੇ ਕੇਂਦਰ ਵੱਲੋਂ ਇਸ ਵਾਰ ਕਿਸਾਨਾਂ ਦੇ ਖਾਤਿਆਂ 'ਚ ਸਿੱਧੀ ਅਦਾਇਗੀ ਦੀ ਗੱਲ ਕੀਤੀ ਗਈ ਹੈ ਜਿਸ ਨੂੰ ਲੈ ਕੇ ਕਿ ਆੜ੍ਹਤੀਆਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਆੜ੍ਹਤੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਵੱਲੋਂ ਹੜਤਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਵੱਲੋਂ ਆੜ੍ਹਤੀਆਂ ਦਾ 131 ਕਰੋੜ ਰੁਪਏ ਦਾ ਬਕਾਇਆ ਜਾਰੀ ਨਹੀਂ ਕੀਤਾ ਗਿਆ ਜਿਸ ਨੂੰ ਕਿ ਆੜ੍ਹਤੀਆਂ ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।