ਚੰਨੀ ਸਰਕਾਰ ਦੇ ਐਲਾਨਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਅਹਿਮ ਬਿਆਨ - Bibi Jagir Kaur
ਸ੍ਰੀ ਫਤਿਹਗੜ੍ਹ ਸਾਹਿਬ: ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ ਪਰ ਉਹ ਪੂਰੇ ਹੋਣਗੇ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਇਹ ਕਹਿਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਪ੍ਰਧਾਨ ਬੀਬੀ ਜਗੀਰ ਕੌਰ ਦਾ। ਐਸਜੀਪੀਸੀ ਪ੍ਰਧਾਨ ਸ੍ਰੀ ਫਤਿਹਗੜ ਸਾਹਿਬ (Sri Fatehgarh Sahib) ਵਿਖੇ ਦੀਵਾਨ ਟੋਡਰ ਮੱਲ ਹਾਲ ਦੇ ਸੁੰਦਰੀਕਰਨ ਦੀ ਆਰੰਭਤਾ ਦਾ ਨੀਂਹ ਪੱਥਰ ਰੱਖਣ ਲਈ ਆਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਵਿਦਿਆਰਥੀਆਂ ਨੂੰ ਮੁਫ਼ਤ ਉਚੇਰੀ ਵਿੱਦਿਆ ਦੇਣ ਦੇ ਵਾਅਦੇ ਕੀਤੇ ਸਨ ਜੋ ਹੁਣ ਵੀ ਪੂਰੇ ਨਹੀਂ ਹੋ ਸਕੇ ਜਦੋਂ ਕਿ ਐਸਸੀ ਬੀਸੀ ਸਕਾਲਰਸ਼ਿਪ ਲਈ ਉਨ੍ਹਾਂ ਦਾ ਵਫ਼ਦ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਬਾਅਦ ਵਿੱਚ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਮਿਲ ਚੁੱਕਿਆ ਹੈ ਪਰ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਦੇ ਵਿਦਿਆਰਥੀਆਂ ਦੇ ਸਕਾਲਰਸ਼ਿਪ ਦਾ ਬਕਾਇਆ ਉਸੇ ਤਰ੍ਹਾਂ ਬਾਕੀ ਹੈ ਜੋ ਸਰਕਾਰ ਵੱਲੋਂ ਨਹੀਂ ਦਿੱਤਾ ਜਾ ਰਿਹਾ।