ਪਤਨੀ ਦੇ ਘਿਰਾਓ ‘ਤੇ ਰਾਜਾ ਵੜਿੰਗ ਦਾ ਤਿੱਖਾ ਬਿਆਨ - ਕਿਸਾਨੀ ਸੰਘਰਸ਼ ਨੂੰ ਢਾਹ ਲੱਗੇਗੀ
ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ( kissan struggle) ਜਾਰੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਸੂਬੇ ਦੇ ਸਿਆਸੀ ਲੀਡਰਾਂ ਦਾ ਪਿੰਡ ਵਿੱਚ ਦਾਖਲ ਹੋਣ ‘ਤੇ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਕਿਸਾਨਾਂ ਦੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਵਿਧਾਇਕ ਰਾਜਾ ਵੜਿੰਗ ( Raja Waring) ਦੀ ਪਤਨੀ ਅੰਮ੍ਰਿਤਾ ਵੜਿੰਗ ਦਾ ਜਬਰਦਸਤ ਵਿਰੋਧ ਕੀਤਾ ਗਿਆ। ਅੰਮ੍ਰਿਤਾ ਵੜਿੰਗ ਦੇ ਘਿਰਾਓ ਨੂੰ ਲੈਕੇ ਹੁਣ ਇਸ ਮਸਲੇ ‘ਤੇ ਕਾਂਗਰਸ ਵਿਧਾਇਕ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਹੈ ਪਰ ਇਸ ਤਰ੍ਹਾਂ ਉਨ੍ਹਾਂ ਦੀ ਪਤਨੀ ਦਾ ਘਿਰਾਓ ਕਰ ਸਵਾਲ ਕਰਨੇ ਚੰਗੀ ਗੱਲ ਨਹੀਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਦੇ ਨਾਲ ਕਿਸਾਨੀ ਸੰਘਰਸ਼ ਨੂੰ ਢਾਹ ਲੱਗੇਗੀ ਜੋ ਕਿ ਠੀਕ ਨਹੀਂ ਹੈ।