ਡੇਰਾ ਬਾਬਾ ਨਾਨਕ ਪਹੁੰਚੇ ਬੀਬੀ ਜਗੀਰ ਕੌਰ ਦਾ ਖੇਤੀ ਕਾਨੂੰਨਾਂ ’ਤੇ ਅਹਿਮ ਬਿਆਨ - Agriculture Laws
ਗੁਰਦਾਸਪੁਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਡੇਰਾ ਬਾਬਾ ਨਾਨਕ (Dera Baba Nanak) ਪਹੁੰਚੇ ਹਨ। ਇਸ ਮੌਕੇ ਬੀਬੀ ਜਗੀਰ ਕੌਰ ਗੁਰਦੁਆਰਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਨੂੰਨ ਰੱਦ (Repeal farmer law) ਕਰਵਾਉਣ ਨੂੰ ਲੈ ਕੇ ਲੰਮੇ ਸਮੇਂ ਤੋਂ ਕਿਸਾਨ ਸੰਘਰਸ਼ ਕਰ ਰਹੇ ਸਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਮੇਂ ਦੇਸ਼ ਵਿਦੇਸ਼ ਦੇ ਲੋਕਾਂ ਵੱਲੋਂ ਅਰਦਾਸ ਕੀਤੀ ਜਾ ਰਹੀ ਸੀ ਜਿਸਨੂੰ ਹੁਣ ਬੂਰ ਪਿਆ ਹੈ। ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਾਨੂੰਨ ਰੱਦ ਹੋਏ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ (Guru Nanak Dev Ji) ਵੱਲੋਂ ਇਸ ਨਾਨਕ ਨਾਮ ਲੇਵਾ ਦੀ ਫਰਿਆਦ ਸੁਣੀ ਗਈ ਹੈ।