ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਕਰੋਨਾ ਵੈਕਸੀਨ ਸੰਬਧੀ ਹੋਇਆ ਸੁਧਾਰ - ਹਸਪਤਾਲ ਦੇ ਫਾਰਮਾਸਿਸਟ
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ ਕੇਸਾਂ ਦਾ ਵਾਧਾ ਨਿਰੰਤਰ ਜਾਰੀ ਹੈ। ਇਸ ਦੇ ਚੱਲਦਿਆਂ ਜੇਕਰ ਗੱਲ ਵੈਕਸੀਨੇਸ਼ਨ ਦੀ ਗੱਲ ਕੀਤੀ ਜਾਵੇ ਤਾਂ ਉਹ ਵੀ ਨਿਰੰਤਰ ਜਾਰੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਨੂੰ ਲੈਕੇ ਸੁਧਾਰ ਹੋਇਆ ਹੈ। ਜਿਸ ਕਾਰਨ ਲੋਕ ਵੈਕਸੀਨ ਲਗਵਾਉਣ ਆ ਰਹੇ ਹਨ। ਇਸ ਸਬੰਧੀ ਹਸਪਤਾਲ ਦੇ ਫਾਰਮਾਸਿਸਟ ਦਾ ਕਹਿਣਾ ਕਿ ਕੋਰੋਨਾ ਵੈਕਸੀਨ ਦੀ ਕੋਈ ਕਮੀ ਨਹੀਂ ਹੈ। ਇਸ ਦੇ ਨਾਲ ਹੀ ਵੈਕਸੀਨ ਲਗਵਾਉਣ ਆਏ ਲਾਭਪਾਤਰੀਆਂ ਵਲੋਂ ਵੀ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ।